JALANDHAR WEATHER

ਪ੍ਰਿਯੰਕਾ ਗਾਂਧੀ ਵਾਡਰਾ ਨੇ ਛੱਤੀਸਗੜ੍ਹ 'ਚ ਪੱਤਰਕਾਰ ਦੇ ਕਤਲ ਮਾਮਲੇ 'ਚ ਕੀਤਾ ਟਵੀਟ

ਨਵੀਂ ਦਿੱਲੀ, 4 ਜਨਵਰੀ-ਕਾਂਗਰਸੀ ਸਾਂਸਦ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਕਿ ਛੱਤੀਸਗੜ੍ਹ ਦੇ ਬਸਤਰ ਵਿਚ ਪੱਤਰਕਾਰ ਮੁਕੇਸ਼ ਚੰਦਰਾਕਰ ਦੇ ਕਤਲ ਦੀ ਖ਼ਬਰ ਹੈਰਾਨ ਕਰਨ ਵਾਲੀ ਹੈ। ਰਿਪੋਰਟਾਂ ਮੁਤਾਬਕ ਮੁਕੇਸ਼ ਦਾ ਆਪਣੀ ਰਿਪੋਰਟ ਵਿਚ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਮੈਂ ਸੂਬਾ ਸਰਕਾਰ ਤੋਂ ਮੰਗ ਕਰਦੀ ਹਾਂ ਕਿ ਸਖ਼ਤ ਅਤੇ ਤੁਰੰਤ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾਵੇ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਨੌਕਰੀ ਦੇਣ ਬਾਰੇ ਵਿਚਾਰ ਕੀਤਾ ਜਾਵੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ