ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਜੰਗਵੀਰ ਸਿੰਘ ਚੌਹਾਨ
ਸ਼ੁਤਰਾਣਾ (ਪਟਿਆਲਾ), 5 ਜਨਵਰੀ (ਬਲਦੇਵ ਸਿੰਘ ਮਹਿਰੋਕ) - ਜੰਗਵੀਰ ਸਿੰਘ ਚੌਹਾਨ ਪ੍ਰਧਾਨ ਦੋਆਬਾ ਕਿਸਾਨ ਕਮੇਟੀ ਪੰਜਾਬ ਅੱਜ ਖਨੌਰੀ ਸਰਹੱਦ ਉੱਪਰ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਹਨ। ਉਨ੍ਹਾਂ ਨੇ ਸ. ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸੰਬੰਧੀ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕੀਤੀ ਹੈ।