ਉੱਤਰਾਖੰਡ ਚ 5 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਰੁਪਏ ਕੀਤਾ ਜਾਵੇਗਾ ਪੱਤਰਕਾਰ ਭਲਾਈ ਫ਼ੰਡ ਦਾ ਬਜਟ
ਦੇਹਰਾਦੂਨ, 5 ਜਨਵਰੀ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਉੱਤਰਾਖੰਡ ਵਿਚ ਪੱਤਰਕਾਰ ਭਲਾਈ ਫ਼ੰਡ ਦਾ ਬਜਟ 5 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਰੁਪਏ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਨੂੰ ਹੁਣ ਸੂਬਾ ਸਰਕਾਰ ਵਲੋਂ ਤਹਿਸੀਲ ਪੱਧਰ 'ਤੇ ਵੀ ਮਾਨਤਾ ਦਿੱਤੀ ਜਾਵੇਗੀ। ਇਹ ਜਾਣਕਾਰੀ ਉੱਤਰਾਖੰਡ ਦੇ ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ।