ਜ਼ਿਲ੍ਹੇ ਚੋਂ ਵੱਡੀ ਪੱਧਰ 'ਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਮੋਗਾ ਕਿਸਾਨ ਪੰਚਾਇਤ ਚ ਕਰੇਗੀ ਸ਼ਿਰਕਤ
ਭੁਲੱਥ (ਕਪੂਰਥਲਾ), 5 ਜਨਵਰੀ (ਮਨਜੀਤ ਸਿੰਘ ਰਤਨ) - ਭਾਰਤੀ ਕਿਸਾਨ ਯੂਨੀਅਨ (ਕਾਦੀਆ) 9 ਜਨਵਰੀ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਕਿਸਾਨ ਪੰਚਾਇਤ ਵਿਚ ਵੱਡੀ ਪੱਧਰ 'ਤੇ ਸ਼ਿਰਕਤ ਕਰੇਗੀ। ਇਹ ਪ੍ਰਗਟਾਵਾ ਜਸਬੀਰ ਸਿੰਘ ਲਿਟਾਂ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਅਤੇ ਸਰਬਜੀਤ ਸਿੰਘ ਧੀਰਪੁਰ ਜਨਰਲ ਸਕੱਤਰ ਨੇ ਇਕ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਅਤੇ ਐਮ.ਐਸ.ਪੀ. ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਮੋਗਾ ਵਿਖੇ ਵਿਸ਼ਾਲ ਕਿਸਾਨ ਪੰਚਾਇਤ ਰੱਖੀ ਗਈ ਹੈ, ਜਿਸ ਵਿਚ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੁੱਧ ਲਾਮਬੰਦੀ ਕੀਤੀ ਜਾਵੇਗੀ।