ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਢਿਲਵਾਂ (ਕਪੂਰਥਲਾ), 5 ਜਨਵਰੀ (ਪ੍ਰਵੀਨ ਕੁਮਾਰ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਵੱਡੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ ਦੇ ਪਿੱਛੇ ਪਿੱਛੇ ਸ਼ਬਦ ਗਾਇਨ ਕਰਦੀਆਂ ਹੋਈਆ ਨਾਲ ਚੱਲ ਰਹੀਆਂ ਹਨ ।