JALANDHAR WEATHER

ਜੰਮੂ ਕਸ਼ਮੀਰ : ਸੜਕ ਹਾਦਸੇ 'ਚ 4 ਮੌਤਾਂ, ਡਰਾਈਵਰ ਸਮੇਤ ਦੋ ਹੋਰ ਲਾਪਤਾ

 ਕਿਸ਼ਤਵਾੜ (ਜੰਮੂ ਕਸ਼ਮੀਰ), 5 ਜਨਵਰੀ (ਗੁਰਮੀਤਪਾਲ ਰੋੜੀਕਪੂਰਾ) - ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਦੇ ਪੱਦਰ 'ਚ ਐਤਵਾਰ ਨੂੰ ਇਕ ਸੜਕ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ ਹੋ ਗਈ।ਡਰਾਈਵਰ ਸਮੇਤ ਦੋ ਹੋਰ ਲੋਕ ਲਾਪਤਾ ਦੱਸੇ ਜਾ ਰਹੇ ਹਨ।ਸੂਚਨਾ ਮਿਲਣ 'ਤੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਗਏ।ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਸੋਸ਼ਲ ਮੀਡੀਆ ਐਕਸ 'ਤੇ ਜਾ ਕੇ ਕਿਹਾ ਕਿ ਉਹ ਕਿਸ਼ਤਵਾੜ ਜ਼ਿਲ੍ਹੇ ਦੇ ਕਮਿਸ਼ਨਰ ਰਾਜੇਸ਼ ਕੁਮਾਰ ਸ਼ਾਵਨ ਦੇ ਸੰਪਰਕ ਵਿਚ ਹਨ ਅਤੇ ਹਾਦਸੇ ਬਾਰੇ ਅੱਪਡੇਟ ਪ੍ਰਾਪਤ ਕਰ ਰਹੇ ਹਨ।ਵਾਹਨ ਵਿਚ 5 ਵਿਅਕਤੀ ਸਫ਼ਰ ਕਰ ਰਹੇ ਸਨ। ਡਰਾਈਵਰ ਸਮੇਤ ਦੋ ਹੋਰ ਵਿਅਕਤੀਆਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ