ਪ੍ਰਤਾਪ ਸਿੰਘ ਬਾਜਵਾ ਵਲੋਂ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਸਾਂਝਾ ਮਤਾ ਲਿਆਉਣ ਦਾ ਪ੍ਰਸਤਾਵ
ਚੰਡੀਗੜ੍ਹ, 5 ਜਨਵਰੀ - ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਸਾਂਝਾ ਮਤਾ ਲਿਆਉਣ ਦਾ ਪ੍ਰਸਤਾਵ ਦਿੱਤਾ ਹੈ। ਇਸ ਲਈ ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਮੁੱਖ ਮੰਤਰੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਲਿਖਿਆ ਹੈ।। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਇਕ ਸਰਬ ਪਾਰਟੀ ਵਫ਼ਦ ਬਣਾਉਣ ਦਾ ਵੀ ਉਨ੍ਹਾਂ ਨੇ ਪ੍ਰਸਤਾਵ ਰੱਖਿਆ ਹੈ।