JALANDHAR WEATHER

ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ੍ਰੀ ਮੁਕਤਸਰ ਸਾਹਿਬ, 5 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਅੱਜ ਵਿਸ਼ਾਲ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸਨ ਅਤੇ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ। ਵੱਡੀ ਗਿਣਤੀ ਵਿਚ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਮਗਰ ਚੱਲ ਰਹੀਆਂ ਸਨ। ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਕੀਤੀ ਗਈ। ਭਾਈ ਗਗਨਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਬਲਦੇਵ ਸਿੰਘ ਵਲੋਂ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ। ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਨੂੰ ਰੰਗ ਬਿਰੰਗੀਆਂ ਬਿਜਲੀ ਦੀਆਂ ਲੜੀਆਂ ਨਾਲ ਸਜਾਇਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ