JALANDHAR WEATHER

ਪਿੰਡ ਕਰਨੈਲ ਗੰਜ ਦੇ ਨੌਜਵਾਨ ਦੀ ਇਟਲੀ 'ਚ ਹਾਰਟ ਅਟੈਕ ਨਾਲ ਮੌਤ

ਭੁਲੱਥ (ਕਪੂਰਥਲਾ), 5 ਜਨਵਰੀ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਕਰਨੈਲ ਗੰਜ ਦੇ ਨੌਜਵਾਨ ਦੀ ਇਟਲੀ 'ਚ ਹਾਰਟ ਅਟੈਕ ਆਉਣ ਕਰਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਚਮਕਾਰ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਕਰਨੈਲ ਗੰਜ ਦੀ ਮਾਤਾ ਗੁਰਮੀਤ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਉਸਦਾ ਇਕਲੌਤਾ ਬੇਟਾ ਚਮਕਾਰ ਸਿੰਘ 23 ਸਾਲ ਪਹਿਲਾਂ ਇਟਲੀ ਵਿਖੇ ਕੰਮ-ਕਾਰ ਦੀ ਤਲਾਸ਼ ਵਿਚ ਗਿਆ ਸੀ ਤੇ ਆਪਣੀ ਮਿਹਨਤ ਸਦਕਾ ਇਟਲੀ ਵਿਖੇ ਪੱਕਾ ਹੋ ਗਿਆ ਸੀ। ਉਹ ਆਪਣੇ ਪਿੱਛੇ ਤਿੰਨ ਬੱਚੇ, ਪਤਨੀ ਤੇ ਆਪਣੀ ਮਾਂ ਤੇ ਭਰੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਿਆ। ਮਾਤਾ ਗੁਰਮੀਤ ਕੌਰ ਨੇ ਦੱਸਿਆ ਕਿ ਉਸਦੇ ਬੇਟੇ ਦਾ ਮ੍ਰਿਤਕ ਸਰੀਰ ਉਸਦੇ ਜੱਦੀ ਪਿੰਡ ਕਰਨੈਲ ਗੰਜ ਪਹੁੰਚਣ 'ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ