ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੇ ਕੰਢੇ ਲਟਕਦੀ ਮਿਲੀ ਲਾਸ਼
ਸ਼ੁਤਰਾਣਾ (ਪਟਿਆਲਾ), 5 ਜਨਵਰੀ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਦੇ ਨੇੜਿਓਂ ਲੰਘਦੀ ਭਾਖੜਾ ਨਹਿਰ ਦੇ ਕੰਢੇ ਲਟਕਦੀ ਹੋਈ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸੰਬੰਧੀ ਨੇੜਿਓਂ ਲੰਘਦੇ ਰਾਹਗੀਰਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਸਮਾਣਾ ਦੀ ਮੋਰਚਰੀ ਵਿਚ ਰੱਖ ਦਿੱਤਾ ਹੈ।