10 ਕਰੋੜ ਦੀ ਹੈ.ਰੋ.ਇ.ਨ ਅਤੇ 1.50 ਲੱਖ ਦੀ ਡ.ਰੱ.ਗ ਮਨੀ ਸਮੇਤ ਦੋ ਨ.ਸ਼ਾ ਤਸਕਰ ਕਾਬੂ
ਅਜਨਾਲਾ (ਅੰਮ੍ਰਿਤਸਰ), 6 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 10 ਕਰੋੜ ਰੁਪਏ ਮੁੱਲ ਦੀ 2 ਕਿੱਲੋ ਹੈਰੋਇਨ ਅਤੇ 1.50 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰਾਂ ਦੀ ਪਹਿਚਾਣ ਬਲਬੀਰ ਸਿੰਘ ਉਰਫ ਬੀਰਾ ਪੁੱਤਰ ਬਲਦੇਵ ਸਿੰਘ ਅਤੇ ਅਜੇ ਵਰਮਾ ਪੁੱਤਰ ਹਰਭਜਨ ਲਾਲ ਦੋਵੇਂ ਵਾਸੀ ਮਜਾਰੀ ਨੇੜੇ ਬੰਗਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।