JALANDHAR WEATHER

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

 ਅੰਮ੍ਰਿਤਸਰ, 6 ਜਨਵਰੀ (ਜਸਵੰਤ ਸਿੰਘ ਜੱਸ) - ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਤਤਕਾਲੀ ਪ੍ਰਧਾਨ ਮੰਤਰੀ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਉਣ ਲਈ ਫਾਂਸੀ ਦੇ ਕੇ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ 35ਵੀਂ ਬਰਸੀ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਹੋਰਨਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਮਰਨਜੀਤ ਸਿੰਘ ਮਾਨ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਲ ਖ਼ਾਲਸਾ ਤੋਂ ਭਾਈ ਕਵਰਪਾਲ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਪੰਥਕ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ