JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ

 ਅੰਮ੍ਰਿਤਸਰ, 6 ਜਨਵਰੀ (ਜਸਵੰਤ ਸਿੰਘ ਜੱਸ) - ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸੰਘਣੀ ਧੁੰਦ ਅਤੇ ਸਰਦੀ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼ਾਮ ਨੂੰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜੀ ਵੀ ਚਲਾਈ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ