ਭੁਲੱਥ ਦੇ ਵੱਖ ਵੱਖ ਗੁਰੂ ਘਰਾਂ ਚ ਮਨਾਇਆ ਜਾ ਰਿਹਾ ਹੈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ
ਭੁਲੱਥ (ਕਪੂਰਥਲਾ), 6 ਜਨਵਰੀ (ਮਨਜੀਤ ਸਿੰਘ ਰਤਨ) - ਕਸਬਾ ਭੁਲੱਥ ਦੇ ਵੱਖ ਵੱਖ ਗੁਰੂ ਘਰਾਂ ਵਿਚ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਪਾਠ ਦੇ ਭੋਗ ਪਾਏ ਜਾ ਰਹੇ ਹਨ ਅਤੇ ਕੀਰਤਨੀ ਜਥੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜ ਰਹੇ ਹਨ।