ਭਾਜਪਾ ਹਾਈਕਮਾਨ ਰਮੇਸ਼ ਬਿਧੂੜੀ ਨੂੰ ਤਰੁੰਤ ਪਾਰਟੀ ਚੋਂ ਕੱਢੇ ਬਾਹਰ - ਸੁਖਜਿੰਦਰ ਸਿੰਘ ਰੰਧਾਵਾ
ਪਠਾਨਕੋਟ, 6 ਜਨਵਰੀ (ਸੰਧੂ) - ਸੁਖਜਿੰਦਰ ਸਿੰਘ ਰੰਧਾਵਾ ਸੰਸਦ ਮੈਂਬਰ ਲੋਕ ਸਭਾ ਹਲਕਾ ਗੁਰਦਾਸਪੁਰ, ਜਨਰਲ ਸਕੱਤਰ, ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਭਾਜਪਾ ਆਗੂ ਰਮੇਸ਼ ਬਿਧੂੜੀ ਵਲੋਂ ਪ੍ਰਿਅੰਕਾ ਗਾਂਧੀ ਸੰਸਦ ਮੈਂਬਰ ਅਤੇ ਜਨਰਲ ਸਕੱਤਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਖ਼ਿਲਾਫ਼ ਕੀਤੀਆਂ ਵਿਵਾਦਤ ਟਿੱਪਣੀਆਂ ਦੀ ਪੁਰਜ਼ੋਰ ਨਿੰਦਾ ਕਰਦੇ ਹੋਏ ਇਸ ਨੂੰ ਭਾਜਪਾ ਦੀ ਔਰਤਾਂ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਦੱਸਿਆ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਭਾਜਪਾ ਆਗੂ ਨੇ ਪ੍ਰਿਅੰਕਾ ਗਾਂਧੀ ਖ਼ਿਲਾਫ਼ ਘਟੀਆ ਬਿਆਨ ਦੇ ਕਿ ਭਾਜਪਾ ਦੀ ਔਰਤਾਂ ਪ੍ਰਤੀ ਘਟੀਆ ਸੋਚ ਅਤੇ ਘਟੀਆ ਮਾਨਸਿਕਤਾ ਨੂੰ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਨ ਰਮੇਸ਼ ਬਿਧੂੜੀ ਨੂੰ ਤਰੁੰਤ ਪਾਰਟੀ ਵਿਚੋਂ ਕੱਢ ਕਿ ਉਸ 'ਤੇ ਸਖ਼ਤ ਕਾਰਵਾਈ ਕਰੇ। ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।