JALANDHAR WEATHER

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

 ਸ੍ਰੀ ਅਨੰਦਪੁਰ ਸਾਹਿਬ, 6 ਜਨਵਰੀ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ) - ਸਾਹਿਬ-ਏ-ਕਮਾਲ ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਕੀਰਤਨ ਵੀ ਕੀਤਾ ਗਿਆ। ਇਸੇ ਤਰ੍ਹਾਂ ਵੱਖ ਵੱਖ ਸਥਾਨਾਂ ਤੋਂ ਦਸ ਵਿਸ਼ਾਲ ਨਗਰ ਕੀਰਤਨ ਚੱਲ ਕੇ ਸ਼ਾਮ ਦੇ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣਗੇ ਅਤੇ ਸਾਰਾ ਦਿਨ ਸ੍ਰੀ ਅਨੰਦਪੁਰ ਸਾਹਿਬ, ਨਾਲ ਲੱਗਦਾ ਹਿਮਾਚਲ ਪ੍ਰਦੇਸ਼ ਅਤੇ ਨੂਰਪੁਰ ਬੇਦੀ ਦਾ ਇਲਾਕਾ ਪੂਰਾ ਦਿਨ ਗੁਰਮਤਿ ਰੰਗ ਵਿਚ ਰੰਗਿਆ ਜਾਵੇਗਾ।ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਧਾਰਮਿਕ ਸਮਾਗਮਾਂ ਦੇ ਵਿਚ ਪਰਿਵਾਰ ਸਮੇਤ ਹਾਜ਼ਰੀਆਂ ਭਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ