ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
ਅੰਮ੍ਰਿਤਸਰ, 6 ਜਨਵਰੀ (ਜਸਵੰਤ ਸਿੰਘ ਜੱਸ) - ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਸਮੁੱਚੀ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੀ ਕੋਈ ਦੂਸਰੀ ਉਦਾਹਰਣ ਨਹੀਂ ਮਿਲਦੀ ਜਦੋਂ ਕਿਸੇ ਗੁਰੂ ਨੇ ਕੌਮ ਦੀ ਖ਼ਾਤਰ ਸਰਬੰਸ ਵਾਰ ਦਿੱਤਾ ਹੋਵੇ।