ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ
ਅੰਮ੍ਰਿਤਸਰ, 6 ਜਨਵਰੀ (ਗਗਨਦੀਪ ਸ਼ਰਮਾ) - ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਸ਼ੁਰੂ ਹੋ ਗਈ ਹੈ, ਜਿਸ ਦੇ ਚਲਦਿਆਂ ਜ਼ਿਆਦਾਤਰ ਸਰਕਾਰੀ ਬੱਸਾਂ ਬੰਦ ਪਈਆਂ ਹਨ ਅਤੇ ਕੇਵਲ ਪੱਕੇ ਮੁਲਾਜ਼ਮ ਬੱਸਾਂ ਲੈ ਕੇ ਰੂਟਾਂ 'ਤੇ ਉਤਰੇ ਹਨ। ਅਜਿਹੇ 'ਚ ਅੰਮ੍ਰਿਤਸਰ ਬੱਸ ਸਟੈਂਡ 'ਤੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।