ਸੁਖਬੀਰ ਸਿੰਘ ਬਾਦਲ ਵਲੋਂ ਮਾਘੀ ਮੇਲਾ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਨੂੰ ਸੰਬੋਧਨ
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਅੱਜ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਢਾਣੀ ਬਰਕੰਦੀ ਵਿਖੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਗ੍ਰਹਿ ਵਿਖੇ ਇਸ ਮੀਟਿੰਗ ਵਿਚ ਬਠਿੰਡਾ, ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਆਗੂ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰ ਸ਼ਾਮਿਲ ਹੋਏ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਘੀ ਕਾਨਫ਼ਰੰਸ 'ਤੇ ਵੱਡੀ ਗਿਣਤੀ ਵਿਚ ਪਹੁੰਚਿਆ ਜਾਵੇ। ਇਸ ਮੀਟਿੰਗ ਨੂੰ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।