ਚੋਰੀ ਦੇ ਮੋਟਰਸਾਈਕਲਾਂ ਤੇ ਐਕਟਿਵਾ ਸਮੇਤ 2 ਨੌਜਵਾਨ ਕਾਬੂ
ਸੁਲਤਾਨਵਿੰਡ, 6 ਜਨਵਰੀ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਚੋਰੀ ਦੇ 7 ਮੋਟਰਸਾਈਕਲਾਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਗੱਲਬਾਤ ਕਰਦਿਆਂ ਥਾਣਾ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ. ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਇਨ੍ਹਾਂ ਨੌਜਵਾਨਾਂ ਨੂੰ ਗਸ਼ਤ ਦੌਰਾਨ ਕਾਬੂ ਕੀਤਾ ਜਿਨ੍ਹਾਂ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ਹਾਸਲ ਕੀਤਾ ਗਿਆ।