JALANDHAR WEATHER

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਧਾਰਮਿਕ ਸਮਾਗਮ ਕਰਵਾਏ

ਛੇਹਰਟਾ (ਅੰਮ੍ਰਿਤਸਰ), 6 ਜਨਵਰੀ (ਪੱਤਰ ਪ੍ਰੇਰਕ)-ਸਾਹਿਬ-ਏ-ਕਮਾਲ ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ ਤੇ ਪਰਸੋਂ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪੈਣ ਉਪਰੰਤ ਜੁਗੋ ਜੁਗ ਅਟਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ ਨਤਮਸਤਕ ਹੋਏ ਤੇ ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਉਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਛੱਕ ਕੇ ਗੁਰੂ ਦੇ ਸਿੰਘ ਸੱਜਣ ਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ। ਸਮਾਗਮ ਵਿਚ ਹਾਜ਼ਰੀ ਭਰਨ ਵਾਲੇ ਰਾਗੀ ਜਥਿਆਂ ਤੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰਦੁਆਰਾ ਕਮੇਟੀ ਵਲੋਂ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ