JALANDHAR WEATHER

ਸ. ਸੁਖਬੀਰ ਸਿੰਘ ਬਾਦਲ ਵਲੋਂ ਮਾਘੀ 'ਤੇ ਨਵੀਂ ਪਾਰਟੀ ਬਣਾਉਣ ਜਾ ਰਹੇ ਆਗੂਆਂ 'ਤੇ ਸ਼ਬਦੀ ਹਮਲੇ

ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲਾ ਕਾਨਫਰੰਸ ਦੀ ਤਿਆਰੀ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸ. ਸੁਖਬੀਰ ਸਿੰਘ ਬਾਦਲ ਨੇ ਮਾਘੀ ਮੇਲੇ ਉਤੇ ਨਵੀਂ ਪਾਰਟੀ ਬਣਾਉਣ ਜਾ ਰਹੇ ਵਿਰੋਧੀਆਂ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਤਾਂ ਸਿਆਸਤ ਦੀ ਦੁਕਾਨ ਚਲਾਉਂਦੇ ਹਨ, ਜਦਕਿ ਬਾਦਲ ਪਰਿਵਾਰ ਨੇ ਸਿਆਸਤ ਨੂੰ ਸੇਵਾ ਸਮਝਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਇਹੋ ਆਗੂ ਕਹਿੰਦੇ ਸਨ ਕਿ ਅਸੀਂ ਸਿਆਸਤ ਨਹੀਂ ਕਰਨੀ ਅਤੇ ਹੁਣ ਨਵੀਂ ਪਾਰਟੀ ਬਣਾਉਣ ਲੱਗੇ ਹਨ। ਜੇਕਰ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਨਹੀਂ ਲੜੀਆਂ ਤਾਂ ਇਨ੍ਹਾਂ ਨੇ ਵੀ ਨਹੀਂ ਲੜੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਬਜੀਤ ਸਿੰਘ ਖਾਲਸਾ ਜਿੱਤ ਮਗਰੋਂ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਵੀ ਨਹੀਂ ਪਹੁੰਚੇ। ਉਨ੍ਹਾਂ ਹਲਕੇ ਵਿਚ ਵੋਟਰਾਂ ਦਾ ਧੰਨਵਾਦ ਕਰਨਾ ਵੀ ਜ਼ਰੂਰੀ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਦਾਰੀ ਕਾਇਮ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕੀਤਾ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ