JALANDHAR WEATHER

ਭਗਤੂਆਣਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਜੈਤੋ (ਫਰੀਦਕੋਟ), 6 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਪਿੰਡ ਭਗਤੂਆਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਥਾਨਕ ਡੇਰਾ ਬਾਬਾ ਭਾਈ ਭਗਤੂ ਜੀ ਤੋਂ ਆਰੰਭ ਹੋਇਆ। ਨਗਰ ਕੀਰਤਨ ਆਰੰਭ ਹੋਣ ਤੋਂ ਪਹਿਲਾਂ ਡੇਰਾ ਬਾਬਾ ਭਾਈ ਭਗਤੂ ਦੇ ਸੰਚਾਲਕ ਸੱਤ ਮੁੰਨੀ ਨੇ ਅਰਦਾਸ ਕੀਤੀ ਉਪਰੰਤ ਇੰਦਰਜੀਤ ਸ਼ਰਮਾ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ। ਨਗਰ ਕੀਰਤਨ ਵਿਚ ਗੱਤਕਾ ਪਾਰਟੀਆਂ, ਬੈਂਡਵਾਜੇ ਅਤੇ ਘੋੜੀਆਂ ਖਿੱਚ ਦਾ ਕੇਂਦਰ ਬਣੀਆਂ ਰਹੀਆਂ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ