ਪਿੰਡ ਬੋਪਾਰਾਏ ਤੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਭੁਲੱਥ (ਕਪੂਰਥਲਾ), 6 ਜਨਵਰੀ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਬੋਪਾਰਾਏ 'ਚ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਸਜਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਮਹਾਨ ਨਗਰ ਕੀਰਤਨ ਪਿੰਡ ਬੋਪਾਰਾਏ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੋਂ ਆਰੰਭ ਹੋਇਆ ਤੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਵੱਖ-ਵੱਖ ਪਿੰਡ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ, ਪੰਜ ਪਿਆਰਿਆਂ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।