JALANDHAR WEATHER

ਕਸਬਾ ਲੋਪੋਕੇ ਤੋਂ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ

ਚੋਗਾਵਾਂ (ਅੰਮ੍ਰਿਤਸਰ),  6 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਕਪੂਰ ਸਿੰਘ (ਸੜਕ ਵਾਲਾ) ਲੋਪੋਕੇ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੁਰਨ ਹੋਇਆ ਤੇ ਥਾਂ-ਥਾਂ 'ਤੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ, ਰਾਣਾ ਰਣਬੀਰ ਸਿੰਘ ਲੋਪੋਕੇ ਸਮੇਤ ਪਿੰਡ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ