JALANDHAR WEATHER

ਕਰਨਾਲ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਕੀਰਤਨ ਸਮਾਗਮ

ਕਰਨਾਲ (ਹਰਿਆਣਾ), 6 ਜਨਵਰੀ (ਗੁਰਮੀਤ ਸਿੰਘ ਸੱਗੂ)-ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਵਿਚ ਸਰਬੰਸਦਾਨੀ ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਫੁੱਲਾਂ ਨਾਲ ਸਜੇ ਖੁੱਲ੍ਹੇ ਪੰਡਾਲਾਂ ਵਿਚ ਸਟੇਜ ਉਤੇ ਸੁਸ਼ੋਭਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਨਜ਼ੂਰ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਰਦਾਸ ਕਰਕੇ ਕੀਰਤਨ ਸਮਾਗਮ ਦੀ ਆਰੰਭਤਾ ਕੀਤੀ ਗਈ। ਕੀਰਤਨ ਸਮਾਗਮ ਵਿਚ ਸੰਗਤਾਂ ਸਵੇਰ ਤੋਂ ਹੀ ਹੁੰਮ-ਹੁਮਾ ਕੇ ਪਹੁੰਚੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ। ਕੀਰਤਨ ਸਮਾਗਮ ਸਵੇਰੇ 9 ਵਜੇ ਤੋਂ ਆਰੰਭ ਹੋ ਕੇ ਸ਼ਾਮ 4 ਭੋਗ ਪਾਏ ਗਏ। ਇਸ ਕੀਰਤਨ ਸਮਾਗਮ ਵਿਚ ਪੰਥ ਦੇ ਮਹਾਨ ਰਾਗੀ ਭਾਈ ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਰਾਗੀ ਜਥਾ ਭਾਈ ਗੁਰਸੇਵਕ ਸਿੰਘ ਪਟਿਆਲਾ ਵਾਲੇ ਵਲੋਂ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ