ਸੇਵਾ-ਮੁਕਤ ਜਸਟਿਸ ਨਵਾਬ ਸਿੰਘ, ਡੀ. ਸੀ. ਪਟਿਆਲਾ ਤੇ ਉੱਚ ਪੁਲਿਸ ਅਧਿਕਾਰੀ ਡੱਲੇਵਾਲ ਨੂੰ ਮਿਲਣ ਪੁੱਜੇ
ਸ਼ੁਤਰਾਣਾ (ਪਟਿਆਲਾ), 6 ਜਨਵਰੀ (ਬਲਦੇਵ ਸਿੰਘ ਮਹਿਰੋਕ)-ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੱਜ ਸੇਵਾ-ਮੁਕਤ ਜਸਟਿਸ ਨਵਾਬ ਸਿੰਘ, ਖੇਤੀਬਾੜੀ ਮਾਹਿਰ ਦਵਿੰਦਰ ਸ਼ਰਮਾ, ਡੀ. ਆਈ. ਜੀ. ਪਟਿਆਲਾ ਮਨਦੀਪ ਸਿੰਘ ਸਿੱਧੂ, ਡੀ. ਆਈ. ਜੀ. ਸੇਵਾ-ਮੁਕਤ ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ, ਏ. ਡੀ. ਸੀ. ਨਵਰੀਤ ਕੌਰ ਸੇਖੋਂ ਤੇ ਉੱਘੇ ਇਕੋਨੋਮਿਸਟ ਪ੍ਰੋਫ਼ੈਸਰ ਰਣਜੀਤ ਸਿੰਘ ਘੁੰਮਣ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਜਾਣਿਆ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ।