ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵੇਈਂ ਘਾਟ ਭੁਲੱਥ ਵਿਖੇ ਕੀਤੀ ਦੀਪ ਮਾਲਾ
ਭੁਲੱਥ (ਕਪੂਰਥਲਾ), 6 ਜਨਵਰੀ (ਮੇਹਰ ਚੰਦ ਸਿੱਧੂ)-ਇਥੇ ਸਬ-ਡਵੀਜ਼ਨ ਕਸਬਾ ਭੁਲੱਥ ਦੇ ਵੇਈਂ ਘਾਟ ਨਡਾਲਾ ਰੋਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਬਾਬਾ ਬਲਵਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਦੀਪਕ ਮਾਲਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਬਾਜਵਾ ਨੇ ਕਿਹਾ ਕਿ ਦਸਵੇਂ ਪਾਤਿਸ਼ਾਹ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀਵੇ ਬਾਲੇ ਗਏ। ਇਸ ਮੌਕੇ ਕਾਲੀ ਵੇਈਂ ਘਾਟ 'ਤੇ ਇਕੱਤਰ ਹੋਈਆਂ ਸੰਗਤਾਂ ਵਲੋਂ ਵੀ ਦੀਪਮਾਲਾ ਕੀਤੀ ਗਈ। ਇਸ ਮੌਕੇ ਸਮੂਹ ਸੰਗਤ ਹਾਜ਼ਰ ਸੀ।