ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
ਕੌਹਰੀਆਂ, 6 ਜਨਵਰੀ (ਸੁਨੀਲ ਗਰਗ)-ਦਿੜ੍ਹਬਾ ਦੇ ਪਿੰਡ ਰੋਗਲਾ ਦੇ ਰਹਿਣ ਵਾਲੇ ਨੌਜਵਾਨ ਲਾਡੀ ਸਿੰਘ ਤੇ ਜਤਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋਣ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਦਿੜ੍ਹਬਾ ਤੋਂ ਜਨਮ ਦਿਨ ਦੀ ਪਾਰਟੀ ਲਈ ਇਹ ਨੌਜਵਾਨ ਸਾਮਾਨ ਲੈਣ ਜਾ ਰਹੇ ਸਨ।