JALANDHAR WEATHER

ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗੇ ਪੁਲਿਸ ਵਲੋਂ ਕਾਬੂ

ਅਮਰਕੋਟ, (ਤਰਨਤਾਰਨ), 7 ਜਨਵਰੀ (ਭੱਟੀ)- ਪਿੰਡ ਆਸਲ ਉਤਾੜ ਦੀ ਡਿਫੈਂਸ ਡਰੇਨ ਨੇੜੇ ਪੁਲਿਸ ਥਾਣਾ ਵਲਟੋਹਾ ਵਲੋਂ ਨਾਕਾਬੰਦੀ ਕੀਤੀ ਹੋਈ ਸੀ ਤਾਂ ਦੋ ਨੌਜਵਾਨ, ਜੋ ਐਕਟਿਵਾ ’ਤੇ ਆ ਰਹੇ ਸੀ ਤਾਂ ਉਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ’ਤੇ ਉਨ੍ਹਾਂ ਪੁਲਿਸ ’ਤੇ ਗੋਲੀ ਚਲਾ ਦਿੱਤੀ ‌। ਪੁਲਿਸ ਵਲੋਂ ਜਵਾਬੀ ਫਾਇਰਿੰਗ ਦੌਰਾਨ ਦੋਵਾਂ ਦੇ ਗੋਲੀਆਂ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੱਟੀ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਨੌਜਵਾਨਾਂ ਦਾ ਸੰਬੰਧ ਪ੍ਰਭ ਦਾਸੂਵਾਲ ਗੈਂਗ ਨਾਲ ਹੈ ਤੇ ਪੁਲਿਸ ਨੇ ਇਨ੍ਹਾਂ ਪਾਸੋਂ ਇਕ 32 ਬੋਰ ਪਿਸਟਲ ਵੀ ਬਰਾਮਦ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ