ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਗਿਆ ਨਜ਼ਰਬੰਦ
ਅੰਮ੍ਰਿਤਸਰ, 7 ਜਨਵਰੀ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪਿਤਾ ਤਰਸੇਮ ਸਿੰਘ ਨੂੰ ਅੱਜ ਘਰ ਵਿਚ ਹੀ ਨਜ਼ਰਬੰਦ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਹ ਅੱਜ ਮੁਹਾਲੀ ਜਾਣ ਵਾਲੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਸਵੇਰੇ ਹੀ ਘਰ ਵਿਚ ਨਜ਼ਰਬੰਦ ਕਰ ਲਿਆ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ।