JALANDHAR WEATHER

ਜ਼ਮੀਨੀ ਵਿਵਾਦ ਨੂੰ ਲੈ ਕੇ ਐਨ.ਆਰ.ਆਈ. ਪਰਿਵਾਰ ’ਤੇ ਹਮਲਾ

ਫਰੀਦਕੋਟ, 7 ਜਨਵਰੀ- ਜ਼ਿਲ੍ਹੇ ਦੇ ਪਿੰਡ ਕੰਮੇਆਣਾ ਵਿਚ ਅੱਜ ਦਿਨ ਦਿਹਾੜੇ ਕੁਝ ਹਥਿਆਰਬੰਦ ਕਥਿਤ ਬਦਮਾਸ਼ਾਂ ਨੇ ਘਰ ਅੰਦਰ ਦਾਖਲ ਹੋ ਕੇ ਇਕ ਐਨ.ਆਰ.ਆਈ. ਦੇ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਇਕ ਐਨ.ਆਰ.ਆਈ. ਅਤੇ ਇਕ ਹੋਰ ਨੌਜਵਾਨ ਬੁਰੀ ਤਰਾਂ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮਾਮਲਾ ਜ਼ਮੀਨੀ ਵਿਵਾਦ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ ਤੇ ਹਮਲੇ ਦੀ ਪੂਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਜਾਣਕਾਰੀ ਦਿੰਦਿਆਂ ਪਿੰਡ ਕੰਮੇਆਣਾ ਦੇ ਵਾਸੀ ਮੁਕੰਦ ਸਿੰਘ, ਜੋ ਵਿਦੇਸ਼ ਰਹਿੰਦਾ ਹੈ, ਨੇ ਦੱਸਿਆ ਕਿ ਉਹ ਆਪਣੇ ਐਨ.ਆਰ.ਆਈ. ਲੜਕੇ ਅਤੇ ਪੋਤਰੀ ਸਮੇਤ ਪਿੰਡ ਆਇਆ ਹੋਇਆ ਸੀ, ਆਪਣੇ ਘਰ ਅੰਦਰ ਹੀ ਉਹ ਕੰਮ ਕਾਰ ਕਰ ਰਹੇ ਸਨ ਤਾਂ ਉਨ੍ਹਾਂ ਦੇ ਪਿੰਡ ਦੇ ਹੀ 8-10 ਬੰਦੇ ਮਾਰੂ ਹਥਿਆਰ ਲੈ ਕੇ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਗਏ ਅਤੇ ਉਨ੍ਹਾਂ ਨੇ ਉਸ ਦੇ ਲੜਕੇ ਅਤੇ ਇਕ ਹੋਰ ਰਿਸ਼ਤੇਦਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਘਰ ਅੰਦਰ ਵੀ ਭੰਨ ਤੋੜ ਕੀਤੀ। ਉਹਨਾਂ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਸੰਬੰਧੀ ਉਨ੍ਹਾਂ ਦਾ ਰੌਲਾ ਚੱਲਦਾ ਹੈ ਅਤੇ ਕੇਸ ਮਾਣਯੋਗ ਅਦਾਲਤ ਵਿਚ ਚੱਲ ਰਿਹਾ ਹੈ, ਉਸ ਦੀ ਰੰਜਿਸ਼ ਦੇ ਕਾਰਨ ਹੀ ਦੂਜੀ ਧਿਰ ਦੇ ਲੋਕਾਂ ਨੇ ਅੱਜ ਉਨ੍ਹਾਂ ਤੇ ਹਮਲਾ ਕੀਤਾ। ਇਸ ਪੂਰੇ ਮਾਮਲੇ ਦਾ ਪਤਾ ਚਲਦੇ ਹੀ ਥਾਣਾ ਸਿਟੀ 2 ਦੇ ਮੁੱਖ ਅਫ਼ਸਰ ਸੁਖਦਰਸ਼ਨ ਸ਼ਰਮਾ ਮੈਡੀਕਲ ਹਸਪਤਾਲ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਿਵੇਂ ਕੋਈ ਬਿਆਨ ਦਰਜ ਕਰਵਾਉਣਗੇ ਉਸ ਅਨੁਸਾਰ ਬਣਦੀ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ