ਪੁਲਿਸ ਨੇ ਰੋਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂ
ਖਰੜ, 7 ਜਨਵਰੀ (ਤਰਸੇਮ ਸਿੰਘ ਜੰਡਪੁਰੀ)- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਵੱਖ-ਵੱਖ ਨਿਹੰਗ ਸਿੰਘਾਂ ਤੇ ਹੋਰ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਖਰੜ ਪੁਲਿਸ ਪ੍ਰਸ਼ਾਸਨ ਵਲੋਂ ਓਵਰ ਬ੍ਰਿਜ ’ਤੇ ਰੋਕਿਆ ਗਿਆ। ਇਸ ਮੌਕੇ ਭਾਈ ਜਸਬੀਰ ਸਿੰਘ ਰੋਡੇ, ਬਾਬਾ ਗੁਰਮੀਤ ਸਿੰਘ ਹਜ਼ੂਰ ਸਾਹਿਬ ਵਾਲੇ ਲੰਗਰਾਂ ਵਾਲੇ ਬਾਬਾ ਚਮਕੌਰ ਸਿੰਘ ਜੀ ਭਾਈ ਰੂਪਾ, ਚਰਨਜੀਤ ਸਿੰਘ ਐਸ.ਜੀ.ਪੀ.ਸੀ. ਮੈਂਬਰ ਅਤੇ ਇੰਟਰਨੈਸ਼ਨਲ ਮੁੱਖ ਬੁਲਾਰੇ ਤੋਂ ਇਲਾਵਾ ਹੋਰ ਵੀ ਸਿੰਘ ਮੌਜੂਦ ਸਨ।