JALANDHAR WEATHER

ਬਾਪੂ ਗੁਰਚਰਨ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਬੱਸ ਅੱਡੇ ਮੂਹਰੇ ਲਗਾਇਆ ਗਿਆ ਧਰਨਾ

ਚੰਡੀਗੜ੍ਹ, 7 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ਼ ਲਈ ਪੰਜਾਬ ਸਰਕਾਰ ਵਲੋਂ ਧਾਰੀ ਚੁੱਪੀ ਦੇ ਖਿਲਾਫ਼ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਮੁੱਖ ਮੰਤਰੀ ਦੇ ਨਿਵਾਸ ਵੱਲ ਕੀਤੇ ਜਾ ਰਹੇ ਰੋਸ ਮਾਰਚ ਦੇ ਸੱਦੇ ਤਹਿਤ ਵੱਖ ਵੱਖ ਆਗੂਆਂ ਦੀਆਂ ਗਿ੍ਰਫ਼ਤਾਰੀਆਂ ਦੇ ਬਾਵਜੂਦ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਦੇ ਵਿਚ ਸੈਂਕੜੇ ਸੰਗਤਾਂ ਵਲੋਂ ਕੌਮੀ ਇਨਸਾਫ਼ ਮੋਰਚੇ ਤੋਂ ਚੰਡੀਗੜ੍ਹ ਦੇ 43 ਸੈਕਟਰ ਤੱਕ ਰੋਸ ਮਾਰਚ ਕਰਕੇ ਚੰਡੀਗੜ੍ਹ ਬੱਸ ਅੱਡੇ ਅੱਗੇ ਜਾਮ ਲਗਾ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਚੰਡੀਗੜ੍ਹ ਤੇ ਮੁਹਾਲੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ