ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਘਰ ਵਿਚ ਨਜ਼ਰਬੰਦ
ਬਟਾਲਾ, 7 ਜਨਵਰੀ (ਸਤਿੰਦਰ ਸਿੰਘ)- ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ ਦੇ 2 ਸਾਲ ਪੂਰੇ ਹੋਣ ’ਤੇ ਅੱਜ 7 ਜਨਵਰੀ ਨੂੰ ਹੋਣ ਵਾਲੇ ਸਮਾਗਮ ਵਿਚ ਜਾਣ ਤੋਂ ਰੋਕਣ ਲਈ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੂੰ ਬਟਾਲਾ ਪੁਲਿਸ ਨੇ 6 ਜਨਵਰੀ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਤਾਂ ਜੋ ਉਹ ਸਮਾਗਮ ਵਿਚ ਨਾ ਪਹੁੰਚ ਸਕਣ। ਇਥੇ ਇਹ ਵਰਣਨਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ ਜੋ 32-32 ਸਾਲ ਜੇਲ੍ਹਾਂ ਵਿਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋ ਚੰਡੀਗੜ੍ਹ ਅਤੇ ਮੁਹਾਲੀ ਦੀਆ ਬਰੂਹਾ ’ਤੇ ਲੱਗਾ ਹੋਇਆ ਹੈ, ਉਸ ਨਾਲ ਸ. ਬਾਜਵਾ ਪਹਿਲੇ ਦਿਨ ਤੋਂ ਜੁੜੇ ਹੋਏ ਹਨ ਅਤੇ ਮੋਰਚੇ ਦੇ ਹਰ ਪ੍ਰੋਗਰਾਮ ਵਿਚ ਉਹ ਆਪਣੇ ਸਾਥੀਆਂ ਸਮੇਤ ਪਿਛਲੇ 2 ਸਾਲਾਂ ਤੋਂ ਸ਼ਮੂਲੀਅਤ ਕਰਦੇ ਆ ਰਹੇ ਹਨ।