ਦਿੱਲੀ ਵਿਧਾਨ ਸਭਾ ਚੋਣਾਂ: 5 ਫਰਵਰੀ ਨੂੰ ਪੈਣਗੀਆਂ ਵੋਟਾਂ
ਨਵੀਂ ਦਿੱਲੀ, 7 ਜਨਵਰੀ-ਦਿੱਲੀ 'ਚ 5 ਫਰਵਰੀ ਨੂੰ ਵਿਧਾਨ ਸਭਾ ਦੀਆਂ ਵੋਟਾਂ ਪੈਣਗੀਆਂ ਤੇ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਦੱਸ ਦਈਏ ਕਿ ਦਿੱਲੀ ਵਿਚ 70 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਪੈਣੀਆਂ ਹਨ।
10 ਜਨਵਰੀ ਤੋਂ 17 ਜਨਵਰੀ ਤੱਕ ਨਾਮਜ਼ਦਗੀਆਂ ਹੋਣਗੀਆਂ ਤੇ 20 ਜਨਵਰੀ ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। ਚੀਫ ਇਲੈਕਸ਼ਨ ਕਮਿਸ਼ਨ ਰਾਜੀਵ ਕੁਮਾਰ ਨੇ ਇਹ ਐਲਾਨ ਕੀਤਾ। ਦਿੱਲੀ 'ਚ ਕੁੱਲ 1.55 ਕਰੋੜ ਵੋਟਰ ਹਨ।