JALANDHAR WEATHER

ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨ ਦਾ ਜੇ.ਪੀ. ਨੱਢਾ ਵਲੋਂ ਸਵਾਗਤ

ਨਵੀਂ ਦਿੱਲੀ, 7 ਜਨਵਰੀ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਟਵੀਟ ਕਰ ਕਿਹਾ ਕਿ ਮੈਂ ਭਾਰਤ ਦੇ ਚੋਣ ਕਮਿਸ਼ਨ ਦੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਚੋਣਾਂ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹਨ ਤੇ ਮੈਂ ਦਿੱਲੀ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਜਿਹੀ ਸਰਕਾਰ ਚੁਣਨ ਜੋ ਜੀਵਨ ਪੱਧਰ ਨੂੰ ਬਿਹਤਰ ਬਣਾਉਣ ’ਤੇ ਧਿਆਨ ਦੇਵੇ। ਉਨ੍ਹਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਨਜਿੱਠਣ, ਪ੍ਰਦੂਸ਼ਣ ਨੂੰ ਘਟਾਉਣ ਅਤੇ ਰੋਜ਼ਾਨਾ ਜੀਵਨ ਨੂੰ ਆਸਾਨ ਬਣਾਉਣ ਲਈ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਲਗਾਤਾਰ ਦਿੱਲੀ ਦੇ ਵਿਆਪਕ ਵਿਕਾਸ ਲਈ ਕੰਮ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ