ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ
ਚੰਡੀਗੜ੍ਹ, 7 ਜਨਵਰੀ- ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਦੀ ਪੰਜਾਬ ਵਿਚ ਚੱਲ ਰਹੀ ਤਿੰਨ ਦਿਨਾਂ ਹੜਤਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਇਕ ਮੀਟਿੰਗ ਸੱਦ ਲਈ ਹੈ। ਇਸ ਸੰਬੰਧੀ ਉਪ ਪ੍ਰਮੁੱਖ ਸਕੱਤਰ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ’ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗੰਵਤ ਮਾਨ ਵਲੋਂ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਮਿਤੀ 15 ਜਨਵਰੀ 2025 ਨੂੰ ਸਵੇਰ 11.30 ਵਜੇ ਮੁੱਖ ਮੰਤਰੀ ਦਫ਼ਤਰ, ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। ਇਸ ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਯੂਨੀਅਨ ਦੇ ਵੱਧ ਤੋਂ ਵੱਧ 5 ਮੈਂਬਰ ਇਸ ਮੀਟਿੰਗ ਵਿਚ ਸ਼ਾਮਿਲ ਹੋ ਸਕਦੇ ਹਨ।