JALANDHAR WEATHER

ਬੰਬੀਹਾ ਗੈਂਗ ਦੇ ਦੋ ਗੁਰਗੇ ਪੁਲਿਸ ਨੇ ਕੀਤੇ ਕਾਬੂ

ਫਰੀਦਕੋਟ, 8 ਜਨਵਰੀ- ਪੁਲਿਸ ਨੇ ਬੰਬੀਹਾ ਗੈਂਗ ਦੇ ਏ ਕੈਟਾਗਰੀ ਗੈਂਗਸਟਰ ਹਰਸਿਮਰਨਜੀਤ ਉਰਫ਼ ਸਿੰਮਾ ਦੇ 2 ਸਾਥੀਆਂ ਨੂੰ ਫਰੀਦਕੋਟ ਦੇ ਬੀੜ ਸਿੱਖਾ ਵਾਲਾ ਨੇੜੇ ਮੁਠਭੇੜ ਤੋਂ ਬਾਅਦ ਕਾਬੂ ਕਰ ਲਿਆ। ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਸਿਮਰਨਜੀਤ ਉਰਫ਼ ਸਿੰਮਾ, ਜਿਸ ਉੱਪਰ ਕਤਲ, ਨਸ਼ੇ, ਚੋਰੀ, ਖੋਹ ਅਤੇ ਅਸਲੇ ਐਕਟ ਤਹਿਤ ਕਰੀਬ 26 ਮੁਕੱਦਮੇ ਦਰਜ ਹਨ, ਉਸ ਦੇ ਸਾਥੀ ਫਰੀਦਕੋਟ ਦੇ ਖ਼ੇਤਰ ਵਿਚ ਘੁੰਮ ਰਹੇ ਹਨ, ਜਿਸ ’ਤੇ ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਟੀਮਾਂ ਵਲੋਂ ਬੀੜ ਸਿੱਖਾ ਵਾਲਾ ਨਜ਼ਦੀਕ ਨਾਕਾ ਲਗਾਇਆ ਹੋਇਆ ਸੀ, ਉਸ ਸਮੇਂ ਇਹ ਦੋਸ਼ੀ ਗੱਡੀ ’ਤੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਸਰਕਾਰੀ ਗੱਡੀ ਉੱਪਰ ਵੀ 3 ਫਾਇਰ ਲੱਗੇ ਅਤੇ ਉਨ੍ਹਾਂ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਜਵਾਬ ਵਿਚ ਪੁਲਿਸ ਨੇ ਆਤਮ-ਰੱਖਿਆ ਵਿਚ ਕਾਰਵਾਈ ਕਰਦਿਆਂ ਜਵਾਬੀ ਫਾਇਰਿੰਗ ਕੀਤੀ। ਇਸ ਵਿਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੈਡੀਕਲ ਹਸਪਤਾਲ ਲਿਜਾਇਆ ਗਿਆ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਸੁਖਜੀਤ ਸਿੰਘ ਉਰਫ਼ ਸੁੱਖ ਰੋਮਾਣਾ ਉਰਫ਼ ਕਾਲਾ ਪੁੱਤਰ ਬਲਜੀਤ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ ਰੂਸ਼ਾ ਪੁੱਤਰ ਜੋਰਾ ਸਿੰਘ ਵਾਸੀ ਬਹਿਬਲ ਕਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਤੋਂ ਇਕ ਪਿਸਟਲ .315 ਬੋਰ ਅਤੇ ਇਕ ਪਿਸਟਲ .32 ਬੋਰ ਅਤੇ 6 ਕਾਰਤੂਸ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਉਨ੍ਹਾਂ ਦੀ ਗੱਡੀ ਵੀ ਜ਼ਬਤ ਕਰ ਲਈ ਗਈ ਹੈ। ਇਹ ਦੋਸ਼ੀ ਅਸਲਾ ਐਕਟ ਥਾਣਾ ਬਾਜਾਖਾਨਾ ਵਿਚ ਦਰਜ ਮੁਕੱਦਮੇ ’ਚ ਲੋੜੀਂਦੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ