ਵੀ. ਨਰਾਇਣਨ ਹੋਣਗੇ ਇਸਰੋ ਦੇ ਨਵੇਂ ਮੁਖੀ
ਨਵੀਂ ਦਿੱਲੀ, 8 ਜਨਵਰੀ- ਕੇਂਦਰ ਸਰਕਾਰ ਨੇ ਪੁਲਾੜ ਵਿਗਿਆਨੀ ਵੀ. ਨਰਾਇਣਨ ਨੂੰ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪੁਲਾੜ ਵਿਭਾਗ ਦਾ ਸਕੱਤਰ ਵੀ ਬਣਾਇਆ ਗਿਆ ਹੈ। ਉਹ 14 ਜਨਵਰੀ ਨੂੰ ਇਸਰੋ ਦੇ ਮੁਖੀ ਐੱਸ. ਸੋਮਨਾਥ ਦੀ ਥਾਂ ਲੈਣਗੇ। ਨਾਰਾਇਣਨ ਦਾ ਕਾਰਜਕਾਲ 2 ਸਾਲ ਦਾ ਹੋਵੇਗਾ। ਮੌਜੂਦਾ ਸਮੇਂ ਵਿਚ ਉਹ ਵਲਿਆਮਾਲਾ ਵਿਖੇ ਸਥਿਤ ਲਿਕਵਿਡ ਪ੍ਰੋਪਲਸ਼ਨ ਸਿਸਟਮ ਸੈਂਟਰ ਦੇ ਡਾਇਰੈਕਟਰ ਹਨ। ਨਰਾਇਣਨ ਕੋਲ 40 ਸਾਲ ਦਾ ਤਜ਼ਰਬਾ ਹੈ। ਉਹ ਰਾਕੇਟ ਅਤੇ ਪੁਲਾੜ ਯਾਨ ਸੰਚਾਲਨ ਵਿਚ ਮਾਹਰ ਹਨ।