JALANDHAR WEATHER

ਅੱਧੀ ਰਾਤ ਨੂੰ ਸ਼ੰਭੂ ਬਾਰਡਰ ’ਤੇ ਬੋਲੇ ਸਰਵਣ ਸਿੰਘ ਪੰਧੇਰ

ਸੰਭੂ, 8 ਜਨਵਰੀ- ਅੱਜ ਇਥੋਂ ਜਾਰੀ ਇਕ ਬਿਆਨ ਵਿਚ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਮਜ਼ਦੂਰ ਏਕਤਾ ਵਲੋਂ ਐਲਾਨ ਕੀਤਾ ਗਿਆ ਹੈ ਕਿ ਜੇ ਐਮ.ਐਸ.ਪੀ. ਗਰੰਟੀ ਕਾਨੂੰਨ ਲੈਣਾ ਚਾਹੁੰਦੇ ਹੋ ਤਾਂ ਦੇਸ਼ ਦੇ ਸਾਰੇ ਟਰੈਕਟਰ ਸੜਕਾਂ ’ਤੇ ਆਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਅਸੀਂ ਸੜਕਾਂ ’ਤੇ ਆ ਗਏ ਤਾਂ ਅਸੀਂ ਸਾਰੇ ਕਾਨੂੰਨ ਵਾਪਸ ਕਰਵਾ ਦਿਆਂਗੇ। ਉਨ੍ਹਾਂ ਕਿਹਾ ਕਿ 13 ਤਾਰੀਖ਼ ਨੂੰ ਲੋਹੜੀ ਵਾਲੇ ਦਿਨ ਨਵੇਂ ਖ਼ੇਤੀ ਕਾਨੂੰਨ ਦੀਆਂ ਕਾਪੀਆਂ ਸਾੜ੍ਹੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ 10 ਤਾਰੀਖ਼ ਨੂੰ ਪੁਤਲਾ ਫੂਕ ਮੁਜ਼ਾਹਰਾ ਵੱਡੀ ਪੱਧਰ ’ਤੇ ਕੀਤਾ ਜਾਵੇ ਤੇ ਅਸੀਂ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਦਿਆਂਗੇ। ਉਨ੍ਹਾਂ ਯੂ.ਪੀ., ਦਿੱਲੀ ਤੇ ਹਰਿਆਣਾ ਦੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਕਿਸਾਨੀ ਅੰਦੋਲਨ ਨੂੰ ਵੱਡੇ ਪੱਧਰ ’ਤੇ ਲਿਜਾਇਆ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ