JALANDHAR WEATHER

ਪੰਜਾਬ ਹਰ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਹੈ ਤਿਆਰ- ਡਾ. ਬਲਬੀਰ ਸਿੰਘ

ਚੰਡੀਗੜ੍ਹ, 8 ਜਨਵਰੀ- ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿਚ ਹਿਊਮਨ ਮੈਟਾਪਨੀਓਮੋਵਾਇਰਸ ਦੇ ਮਾਮਲਿਆਂ ਵਿਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸੰਬੰਧੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਤੇ ਨਾਲ ਹੀ ਪੰਜਾਬ ਵਿਚ ਅਜੇ ਤੱਕ ਇਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਦੇ ਸੰਪਰਕ ਵਿਚ ਹੈ ਅਤੇ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਾਇਰਸ ਕੋਰੋਨਾ ਜਿੰਨਾ ਗੰਭੀਰ ਨਹੀਂ ਹੈ। ਇਹ ਇਕ ਹਲਕਾ ਵਾਇਰਸ ਹੈ, ਜੋ ਫਲੂ ਵਰਗੇ ਲੱਛਣਾਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਤੋਂ ਬਹੁਤ ਕੁਝ ਸਿੱਖਿਆ ਹੈ ਤੇ ਅਸੀਂ ਹਰ ਤਰ੍ਹਾਂ ਨਾਲ ਤਿਆਰ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ