ਪੰਜਾਬ ਨੂੰ ਬਚਾਉਣ ਲਈ ਇੱਕਮੁੱਠ ਹੋਣ ਦੀ ਲੋੜ - ਬਾਪੂ ਤਰਸੇਮ ਸਿੰਘ
ਸ੍ਰੀ ਮੁਕਤਸਰ ਸਾਹਿਬ, 8 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ਉਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਕਾਨਫਰੰਸ ਦੀ ਤਿਆਰੀ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਕਾਨਫਰੰਸ ਦੀ ਤਿਆਰੀ ਸਬੰਧੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਥ ਅਤੇ ਪੰਜਾਬ ਨੂੰ ਬਚਾਉਣ ਲਈ ਸਭ ਨੂੰ ਇੱਕਮੁੱਠ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਾਧਾ ਅਤੇ ਪੰਜਾਬ ਵਿਚੋਂ ਨੌਜਵਾਨੀ ਦਾ ਪ੍ਰਵਾਸ ਵੱਡੀ ਚਿੰਤਾ ਦਾ ਵਿਸ਼ਾ ਹਨ।