11 ਨੂੰ ਜਲੰਧਰ ਦਾ ਚੁਣਿਆ ਜਾਵੇਗਾ ਮੇਅਰ
ਜਲੰਧਰ, 8 ਜਨਵਰੀ (ਸ਼ਿਵ)-ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ ਕਰਨ ਲਈ 11 ਜਨਵਰੀ ਨੂੰ ਦੁਪਹਿਰ 3 ਵਜੇ ਰੈੱਡ ਕਰਾਸ ਭਵਨ ਵਿਖੇ ਮੀਟਿੰਗ ਰੱਖੀ ਗਈ ਹੈ। ਮੀਟਿੰਗ ਵਿਚ ਮੇਅਰ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਦੀ ਵੀ ਚੋਣ ਕੀਤੀ ਜਾਵੇਗੀ। ਇਸ ਬਾਰੇ ਅੱਜ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।