ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 15 ਫਰਵਰੀ ਤੱਕ ਪਾਸਪੋਰਟ ਜਮ੍ਹਾ ਕਰਵਾਉਣ
ਅਟਾਰੀ (ਅੰਮ੍ਰਿਤਸਰ), 8 ਜਨਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਵਿਖੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਜਾਣ ਵਾਲੇ ਸਿੱਖ ਸ਼ਰਧਾਲੂ 15 ਫਰਵਰੀ ਤੱਕ ਪੁਤਲੀਘਰ ਅੰਮ੍ਰਿਤਸਰ ਵਿਖੇ ਆਪਣੇ ਪਾਸਪੋਰਟ ਜਮ੍ਹਾ ਕਰਵਾ ਸਕਦੇ ਹਨ। ਜਾਣਕਾਰੀ ਦਿੰਦਿਆਂ ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਦੇ ਪ੍ਰਧਾਨ ਰੋਬਿਨ ਸਿੰਘ ਗਿੱਲ ਅਤੇ ਚੇਅਰਮੈਨ ਜਥੇ. ਪ੍ਰੀਤਮ ਸਿੰਘ ਭਾਟੀਆ ਨੇ ਸਾਂਝੇ ਤੌਰ ਉਤੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਉਤੇ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਪਾਕਿਸਤਾਨ ਵਿਖੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਅਕਾਪ ਬੋਰਡ ਵਲੋਂ ਸਾਂਝੇ ਤੌਰ ਉਤੇ ਮਨਾਇਆ ਜਾਂਦਾ ਹੈ, ਜਿਸ ਲਈ ਜੋ ਵੀ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੇ ਦਰਸ਼ਨ ਦੀਦਾਰੇ ਕਰਨਾ ਚਾਹੁੰਦੇ ਹਨ, ਉਹ ਆਪਣਾ ਪਾਸਪੋਰਟ, 4 ਰੰਗਦਾਰ ਫੋਟੋਆਂ ਅਤੇ ਆਧਾਰ ਕਾਰਡ ਦੀ ਫੋਟੋ ਕਾਪੀ ਸਮੇਤ ਮੋਬਾਇਲ ਨੰਬਰ 15 ਫਰਵਰੀ ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਦੇ ਮੁੱਖ ਆਫਿਸ ਦਫਤਰ ਜੀ.ਟੀ. ਰੋਡ ਚੌਕ ਪੁਤਲੀਘਰ ਅੰਮ੍ਰਿਤਸਰ ਵਿਖੇ ਸਮੇਂ-ਸਿਰ ਜਮ੍ਹਾ ਕਰਵਾ ਦੇਣ ਤਾਂ ਜੋ ਵੀਜ਼ੇ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ।