ਪੰਜਾਬ ਵਿਚ ਸਥਾਪਿਤ ਹੋਣਗੇ 1419 ਨਵੇਂ ਆਂਗਣਵਾੜੀ ਸੈਂਟਰ- ਡਾ. ਬਲਜੀਤ ਕੌਰ
ਚੰਡੀਗੜ੍ਹ, 9 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਵਿਚ 1419 ਨਵੇਂ ਆਂਗਣਵਾੜੀ ਸੈਂਟਰਾਂ ਦੀ ਸਥਾਪਨਾ ਕੀਤੀ ਜਾਵੇਗੀ। ਇਸ ਤੋਂ ਇਲਾਵਾ 350 ਸੈਂਟਰ ਦੀ ਮੁਰੰਮਤ ਵੀ ਇਸ ਵਿਚ ਸ਼ਾਮਿਲ ਕੀਤੀ ਗਈ ਹੈ, ਹਰੇਕ ਸੈਂਟਰ ’ਤੇ ਰਿਪੇਅਰ ਲਈ ਦੋ ਲੱਖ ਰੁਪਏ ਦਿੱਤੇ ਜਾਣਗੇ, ਇਨ੍ਹਾਂ ਤੋਂ ਇਲਾਵਾ ਪਾਣੀ ਅਤੇ ਬਾਥਰੂਮਾਂ ਦੀ ਵਿਵਸਥਾ ਲਈ 7 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵਲੋਂ ਕੀਤਾ ਗਿਆ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ 3000 ਹੋਰ ਆਂਗਨਵਾੜੀ ਵਰਕਰ ਦੀ ਭਰਤੀ ਕੀਤੇ ਜਾਣਗੇ।