ਸ਼ੰਭੂ ਮੋਰਚੇ ’ਤੇ ਜ਼ਹਿਰਲੀ ਚੀਜ਼ ਖਾ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਰਾਜਪੁਰਾ, (ਪਟਿਆਲਾ), 9 ਜਨਵਰੀ (ਰਣਜੀਤ ਸਿੰਘ)- ਸ਼ੰਭੂ ਮੋਰਚੇ ’ਤੇ ਇਕ ਕਿਸਾਨ ਆਗੂ ਰੇਸ਼ਮ ਸਿੰਘ ਪੁੱਤਰ ਜਗਤਾਰ ਸਿੰਘ ਪਿੰਡ ਪਹੂਵਿੰਡ ਜ਼ਿਲ੍ਹਾ ਤਰਨ ਤਾਰਨ ਨੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮ ਕੇ ਨੇ ਦੱਸਿਆ ਕਿ ਰੇਸ਼ਮ ਸਿੰਘ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਖਾ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਬਲਵੰਤ ਸਿੰਘ ਬਹਿਰਾਮ ਕੇ ਨੇ ਕਿਸਾਨ ਆਗੂ ਲਈ 25 ਲੱਖ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਕਿਸਾਨ ਆਗੂ ਰੇਸ਼ਮ ਸਿੰਘ ਨੂੰ ਸਿਵਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ ਅਤੇ ਉਥੋਂ ਹਾਲਤ ਗੰਭੀਰ ਦੇਖਦੇ ਹੋਏ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਹੈ, ਜਿੱਥੇ ਜਾ ਕੇ ਉਹ ਦਮ ਤੋੜ ਗਿਆ।