ਨਜ਼ਦੀਕੀ ਰਿਸ਼ਤੇਦਾਰ ਦੇ ਫੁੱਲ ਤਾਰਨ ਜਾ ਰਹੇ ਵਿਅਕਤੀਆਂ ਨਾਲ ਵਾਪਰੇ ਹਾਦਸੇ 'ਚ ਦੋ ਦੀ ਮੌਤ
ਫਤਿਹਗੜ੍ਹ ਸਾਹਿਬ, 9 ਜਨਵਰੀ (ਬਲਜਿੰਦਰ ਸਿੰਘ)- ਨਜ਼ਦੀਕੀ ਰਿਸ਼ਤੇਦਾਰ ਦੇ ਕੀਰਤਪੁਰ ਸਾਹਿਬ ਫੁੱਲ ਤਾਰਨ ਜਾ ਰਹੇ ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਨੇੜੇ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਉਨ੍ਹਾਂ ਦੇ ਨਾਲ ਮੌਜੂਦ ਜ਼ਖ਼ਮੀ ਹੋਏ ਹੋਰ ਦੋ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ।