JALANDHAR WEATHER

ਸੁਪਰੀਮ ਕੋਰਟ ’ਚ ਅੱਜ ਹੋਵੇਗੀ ਜਗਜੀਤ ਸਿੰਘ ਡੱਲੇਵਾਲ ਸੰਬੰਧੀ ਸੁਣਵਾਈ

ਨਵੀਂ ਦਿੱਲੀ, 10 ਜਨਵਰੀ- ਅੱਜ ਸੁਪਰੀਮ ਕੋਰਟ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਦੀ ਸੁਣਵਾਈ ਕਰੇਗੀ, ਜੋ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ’ਤੇ 46 ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ। ਇਸ ਦੇ ਨਾਲ ਹੀ ਅਦਾਲਤ ਸ਼ੰਭੂ ਸਰਹੱਦ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ’ਤੇ ਵੀ ਸੁਣਵਾਈ ਕਰੇਗੀ। 6 ਜਨਵਰੀ ਨੂੰ ਹੋਈ ਸੁਣਵਾਈ ਵਿਚ, ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਗੱਲਬਾਤ ਲਈ ਸਹਿਮਤ ਹੋ ਗਏ ਹਨ। ਜਿਸ ਤੋਂ ਬਾਅਦ ਅਦਾਲਤੀ ਕਮੇਟੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਦੱਸ ਦੇਈਏ ਕਿ ਬੀਤੇ ਦਿਨ ਮੋਗਾ ਵਿਚ ਹੋਈ ਮਹਾਪੰਚਾਇਤ ਦੌਰਾਨ, ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਦਾ ਸਮਰਥਨ ਕੀਤਾ ਸੀ। ਇਸ ਸੰਬੰਧੀ ਅੱਜ ਕਿਸਾਨ ਆਗੂਆਂ ਦੀ 6 ਮੈਂਬਰੀ ਕਮੇਟੀ 101 ਕਿਸਾਨਾਂ ਨਾਲ ਖਨੌਰੀ ਸਰਹੱਦ ’ਤੇ ਆਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ