ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪੁੱਜੇ ਜ਼ਿਲ੍ਹਾ ਕਚਹਿਰੀ
ਅੰਮ੍ਰਿਤਸਰ, 10 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਅੱਜ ਆਮ ਆਦਮੀ ਪਾਰਟੀ ਤੇ ਆਗੂਆਂ ਨਾਲ ਸੰਬੰਧਿਤ ਇਕ ਮਾਣਹਾਨੀ ਅਦਾਲਤੀ ਮਾਮਲੇ ਵਿਚ ਸਥਾਨਕ ਕੋਰਟ ਵਿਖੇ ਕੇਸ ਦੀ ਸੁਣਵਾਈ ਲਈ ਪੇਸ਼ ਹੋਣ ਪੁੱਜੇ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਉਨ੍ਹਾਂ ਖਿਲਾਫ਼ ਕੀਤੀ ਗਲਤ ਬਿਆਨਬਾਜੀ ਨੂੰ ਲੈ ਕੇ ਉਨ੍ਹਾਂ ਨੇ ਕੋਰਟ ਵਿਚ ਕੇਸ ਦਾਇਰ ਕੀਤਾ ਹੋਇਆ ਹੈ, ਜਿਸ ਦੀ ਅੱਜ ਤਾਰੀਖ਼ ਹੈ। ਇਸ ਮਾਮਲੇ ਵਿਚ ਇਕ ਆਪ ਆਗੂ ਪਹਿਲਾਂ ਹੀ ਉਨ੍ਹਾਂ ਤੋਂ ਮੁਆਫ਼ੀ ਮੰਗ ਚੁੱਕੇ ਹਨ।